ਚੰਡੀਗੜ੍ਹ (ਪੱਤਰ ਪ੍ਰੇਰਕ) – ਵੋਟਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਵੱਡੇ ਉਲਟਫੇਰ ਦੀ ਖਬਰ ਸਾਹਮਣੇ ਆਈ ਹੈ। ਜਿਸ ਕਾਰਨ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਹੈ। ਰਾਘਵ ਚੱਢਾ ਸਣੇ ਆਪ ਦੇ 7 ਸਾਂਸਦਾਂ ਨੇ ਆਮ ਆਦਮੀ ਪਾਰਟੀ ਛੱਡ ਦਿੱਤੀ ਹੈ। ਆਪ ਪਾਰਟੀ ਦੇ ਰਾਜਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਸਣੇ 7 ਸਾਂਸਦਾਂ ਨੇ AAP ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਪ੍ਰੈਸ ਕਾਨਫਰੰਸ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਤੋਂ ਦੂਰ ਜਾ ਰਿਹਾ ਹਾਂ। ਰਾਘਵ ਚੱਢਾ ਨੇ ਭਾਜਪਾ ‘ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
ਰਾਘਵ ਚੱਢਾ, ਸੰਦੀਪ ਪਾਠਕ, ਹਰਭਜਨ ਸਿੰਘ, ਸਵਾਤੀ ਮਾਲੀਵਾਲ, ਵਿਕਰਮ ਸਾਹਨੀ, ਰਜਿੰਦਰ ਗੁਪਤਾ ਅਤੇ ਅਸ਼ੋਕ ਮਿੱਤਲ ਭਾਜਪਾ ‘ਚ ਸ਼ਾਮਲ ਹੋਣਗੇ। ਇਹ ਤਿੰਨੇ ਹੀ ਮੌਜੂਦਾ ਸਮੇਂ ਵਿੱਚ ਰਾਜ ਸਭਾ ਦੇ ਮੈਂਬਰ ਹਨ, ਜਿਸ ਕਰਕੇ ਇਸ ਮਾਮਲੇ ਨੂੰ “ਆਪ” ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਹੋਰ ਸਿਆਸੀ ਉਲਟਫੇਰ ਹੋਣ ਦੀਆਂ ਸੰਭਾਵਨਾਵਾਂ ਹਨ।
