ਬ੍ਰਿਸਬੇਨ (ਪੁਸ਼ਪਿੰਦਰ ਤੂਰ) – ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਦੇ ਬ੍ਰਿਸਬੇਨ ਪਹੁੰਚਣ ’ਤੇਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਦੇ ਬ੍ਰਿਸਬੇਨ ਪਹੁੰਚਣ ’ਤੇ ਆਮ ਆਦਮੀ ਪਾਰਟੀ ਦੇ ਆਗੂਆ, ਵਰਕਰਾਂ ਅਤੇ ਪੰਜਾਬੀ ਭਾਈਚਾਰੇ ਵੱਲੋ ਉਹਨਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਸਮੇਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਵਿਚਾਰ ਵਟਾਂਦਰੇ ਲਈ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਸਮਾਗਮ ਦੇ ਮੁੱਖ ਪ੍ਰਬੰਧਕ ਕਮਰ ਬੱਲ, ਜਗਤਾਰ ਸਿੰਘ, ਦੀਪਾਂਸ਼ੂ, ਪ੍ਰੀਤ ਬੱਲ ਅਤੇ ਮਨਵੀਰ ਮਾਂਗਟ ਸਨ। ਇਸ ਮੌਕੇ ਸ਼ੈਰੀ ਕਲਸੀ ਦਾ ਸਵਾਗਤ ਕਰਦਿਆਂ ਡਾ. ਬਰਨਾਰਡ ਮਲਿਕ, ਜਗਦੀਪ ਭਿੰਡਰ, ਪ੍ਰਣਾਮ ਸਿੰਘ ਹੇਅਰ, ਰੌਕੀ ਭੁੱਲਰ, ਅਵਨਿੰਦਰ ਸਿੰਘ ਲਾਲੀ ਗਿੱਲ, ਕਮਰ ਬੱਲ ਨੇ ਕਿਹਾ ਕਿ ਰਾਜਨੀਤੀ ਵਿੱਚ ਨਵੇਂ ਅਤੇ ਆਮ ਪਰਿਵਾਰਾਂ ਨਾਲ ਸਬੰਧਤ ਨੌਜਵਾਨਾਂ ਨੂੰ ਅੱਗੇ ਆਉਣ ਦਾ ਮੌਕਾ ਮਿਲਣਾ ਇੱਕ ਸਕਾਰਾਤਮਕ ਕਦਮ ਹੈ ਅਤੇ ਹੋਰ ਯੋਗ ਵਿਅਕਤੀਆਂ ਨੂੰ ਵੀ ਰਾਜਨੀਤੀ ਤੇ ਸਮਾਜ ਸੇਵਾ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਸੰਬੋਧਨ ਕਰਦਿਆ ਕਿਹਾ ਕੀ ਉਹ ਆਪਣੀ ਨਿੱਜੀ ਫੇਰੀ ਤੇ ਆਏ ਹਨ ਪਰ ਪੰਜਾਬੀ ਭਾਈਚਾਰੇ ਦਾ ਉਤਸ਼ਾਹ ਤੇ ਪਿਆਰ ਦੇਖ ਕੇ ਇਹ ਲੋਕ ਮਿਲਣੀ ਆਯੋਜਿਤ ਕੀਤੀ ਗਈ ਹੈ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਪੰਜਾਬ ਦੀ ਤਰੱਕੀ ਅਤੇ ਭਲਾਈ ਲਈ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦਾ ਪੰਜਾਬੀ ਭਾਈਚਾਰਾ ਆਪਣੀ ਮਿਹਨਤ ਅਤੇ ਪ੍ਰਾਪਤੀਆਂ ਰਾਹੀਂ ਦੁਨੀਆ ਭਰ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਅਕਤੀ ਭਾਵੇਂ ਕਿੰਨੀ ਵੀ ਤਰੱਕੀ ਕਰ ਲਵੇ, ਪਰ ਆਪਣੀ ਜਨਮਭੂਮੀ ਅਤੇ ਪਿੰਡ ਨੂੰ ਕਦੇ ਨਹੀਂ ਭੁੱਲ ਸਕਦਾ। ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਰਵਾਇਤੀ ਰਾਜਨੀਤੀ ਵਿੱਚ ਬਦਲਾਅ ਲਿਆਉਂਦਿਆਂ ਆਮ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਆਪਣਾ ਸਿੱਧਾ ਸੰਪਰਕ ਮਜ਼ਬੂਤ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਪੂਰੇ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਨੂੰ ਪੰਜਾਬ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦਾ ਦਾਅਵਾ ਕੀਤਾ ਗਿਆ। ਇਸ ਮੌਕੇ ਪੰਜਾਬੀ ਭਾਈਚਾਰੇ ਦੇ ਮੈਂਬਰਾਂ ਨੇ ਸ਼ੈਰੀ ਕਲਸੀ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਭਾਈਚਾਰੇ ਨੇ ਸ਼ੈਰੀ ਕਲਸੀ ਦਾ ਨਿੱਘਾ ਸਵਾਗਤ ਕੀਤਾ ਅਤੇ ਉਤਸ਼ਾਹਪੂਰਵਕ ਸ਼ਮੂਲੀਅਤ ਕੀਤੀ।
